ਜ਼ਬੂਰ 142 : 1 (PAV)
ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹੈਂ,
ਜ਼ਬੂਰ 142 : 2 (PAV)
ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
ਜ਼ਬੂਰ 142 : 3 (PAV)
ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੈਂ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
ਜ਼ਬੂਰ 142 : 4 (PAV)
ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਭਈ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ!
ਜ਼ਬੂਰ 142 : 5 (PAV)
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
ਜ਼ਬੂਰ 142 : 6 (PAV)
ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
ਜ਼ਬੂਰ 142 : 7 (PAV)
ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।
❮
❯