ਜ਼ਬੂਰ 144 : 1 (PAV)
ਯਹੋਵਾਹ ਮੇਰੀ ਚਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਜੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਲਾਉਂਦਾ ਹੈ, -
ਜ਼ਬੂਰ 144 : 2 (PAV)
ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਅਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ ਅਤੇ ਉਹ ਜਿਹ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
ਜ਼ਬੂਰ 144 : 3 (PAV)
ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਦਾ ਵੰਸ ਕੀ, ਜੋ ਤੂੰ ਊਹ ਦਾ ਖਿਆਲ ਕਰੇਂ
ਜ਼ਬੂਰ 144 : 4 (PAV)
ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
ਜ਼ਬੂਰ 144 : 5 (PAV)
ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉੱਤਰ ਆ, ਪਹਾੜਾਂ ਨੂੰ ਛੋਹ ਭਈ ਧੂੰਆਂ ਨਿੱਕਲੇ!
ਜ਼ਬੂਰ 144 : 6 (PAV)
ਬਿਜਲੀ ਲਿਸ਼ਕਾਂ ਤੇ ਉਨ੍ਹਾਂ ਨੂੰ ਖਿੰਡਾ ਦੇਹ, ਆਪਣੇ ਬਾਣ ਚਲਾ ਤੇ ਉਨ੍ਹਾਂ ਨੂੰ ਘਬਰਾ ਦੇਹ!
ਜ਼ਬੂਰ 144 : 7 (PAV)
ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
ਜ਼ਬੂਰ 144 : 8 (PAV)
ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
ਜ਼ਬੂਰ 144 : 9 (PAV)
ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
ਜ਼ਬੂਰ 144 : 10 (PAV)
ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈ, ਉਹ ਤੂੰ ਹੀ ਹੈਂ!
ਜ਼ਬੂਰ 144 : 11 (PAV)
ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ! ।।
ਜ਼ਬੂਰ 144 : 12 (PAV)
ਸਾਡੇ ਪੁੱਤ੍ਰ ਆਪਣੀ ਜੁਆਨੀ ਵਿੱਚ ਬੂਟਿਆਂ ਵਾਂਙੁ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਏ ਹੋਣ।
ਜ਼ਬੂਰ 144 : 13 (PAV)
ਸਾਡੇ ਖਾਤੇ ਭਾਂਤ ਭਾਤ ਦੇ ਅਨਾਜ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
ਜ਼ਬੂਰ 144 : 14 (PAV)
ਸਾਡੇ ਬਲਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਕਾਂ ਵਿੱਚ ਡੰਡ ਦੁਹਾਈ ਹੋਵੇ, -
ਜ਼ਬੂਰ 144 : 15 (PAV)
ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ! ।।

1 2 3 4 5 6 7 8 9 10 11 12 13 14 15

BG:

Opacity:

Color:


Size:


Font: