ਜ਼ਬੂਰ 145 : 1 (PAV)
ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੈਨੂੰ ਸਲਾਹਾਂਗ੍ਹਾਂ, ਤੇਰੇ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਾਂਗਾ!
ਜ਼ਬੂਰ 145 : 2 (PAV)
ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
ਜ਼ਬੂਰ 145 : 3 (PAV)
ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
ਜ਼ਬੂਰ 145 : 4 (PAV)
ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੀ ਕਾਰ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
ਜ਼ਬੂਰ 145 : 5 (PAV)
ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ।
ਜ਼ਬੂਰ 145 : 6 (PAV)
ਓਹ ਤੇਰੇ ਭਿਆਣਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਨਣ ਕਰਾਂਗਾ।
ਜ਼ਬੂਰ 145 : 7 (PAV)
ਓਹ ਤੇਰੀ ਬਹੁਤੀ ਭਲਿਆਈ ਨੂੰ ਚੇਤੇ ਕਰ ਕੇ ਉੱਬਲ ਉੱਠਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
ਜ਼ਬੂਰ 145 : 8 (PAV)
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ।
ਜ਼ਬੂਰ 145 : 9 (PAV)
ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
ਜ਼ਬੂਰ 145 : 10 (PAV)
ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
ਜ਼ਬੂਰ 145 : 11 (PAV)
ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
ਜ਼ਬੂਰ 145 : 12 (PAV)
ਭਈ ਓਹ ਆਦਮੀ ਦੇ ਵੰਸ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
ਜ਼ਬੂਰ 145 : 13 (PAV)
ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਪਾਤਸ਼ਾਹੀ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੀਕ।
ਜ਼ਬੂਰ 145 : 14 (PAV)
ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ,
ਜ਼ਬੂਰ 145 : 15 (PAV)
ਸਾਰਿਆਂ ਦੀਆਂ ਅੱਖਾਂ ਤੇਰੀ ਵੱਲ੍ਹ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈਂ।
ਜ਼ਬੂਰ 145 : 16 (PAV)
ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਪੂਰੀ ਕਰਦਾ ਹੈਂ।
ਜ਼ਬੂਰ 145 : 17 (PAV)
ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
ਜ਼ਬੂਰ 145 : 18 (PAV)
ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
ਜ਼ਬੂਰ 145 : 19 (PAV)
ਉਹ ਆਪਣਾ ਭੈ ਮੰਨਣ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
ਜ਼ਬੂਰ 145 : 20 (PAV)
ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਨਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
ਜ਼ਬੂਰ 145 : 21 (PAV)
ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇਗਾ। ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਣ! ।।

1 2 3 4 5 6 7 8 9 10 11 12 13 14 15 16 17 18 19 20 21

BG:

Opacity:

Color:


Size:


Font: