ਜ਼ਬੂਰ 148 : 1 (PAV)
ਹਲਲੂਯਾਹ! ਅਕਾਸੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
ਜ਼ਬੂਰ 148 : 2 (PAV)
ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
ਜ਼ਬੂਰ 148 : 3 (PAV)
ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੋਸ਼ਨ ਤਾਰਿਓ, ਉਹ ਦੀ ਉਸਤਤ ਕਰੋ!
ਜ਼ਬੂਰ 148 : 4 (PAV)
ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
ਜ਼ਬੂਰ 148 : 5 (PAV)
ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
ਜ਼ਬੂਰ 148 : 6 (PAV)
ਅਤੇ ਉਸ ਉਨ੍ਹਾਂ ਨੂੰ ਸਦਾ ਲਈ ਇਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
ਜ਼ਬੂਰ 148 : 7 (PAV)
ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
ਜ਼ਬੂਰ 148 : 8 (PAV)
ਅੱਗ ਤੇ ਗੜੇ, ਬਰਫ਼ ਤੇ ਧੁੰਦ, ਤੁਫ਼ਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
ਜ਼ਬੂਰ 148 : 9 (PAV)
ਪਹਾੜ ਤੇ ਸਾਰੇ ਟਿੱਬੇ, ਫ਼ਲਦਾਰ ਬਿਰਛ ਤੇ ਸਾਰੇ ਦਿਆਰ,
ਜ਼ਬੂਰ 148 : 10 (PAV)
ਦਰਿੰਦੇ ਤੇ ਸਾਰੇ ਡੰਗਰ, ਘਿਸਰਨ ਵਾਲੇ ਤੇ ਪੰਖ ਪੰਛੀ,
ਜ਼ਬੂਰ 148 : 11 (PAV)
ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਸਾਰੇ ਨਿਆਈ,
ਜ਼ਬੂਰ 148 : 12 (PAV)
ਗਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
ਜ਼ਬੂਰ 148 : 13 (PAV)
ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
ਜ਼ਬੂਰ 148 : 14 (PAV)
ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ! ।।

1 2 3 4 5 6 7 8 9 10 11 12 13 14