ਜ਼ਬੂਰ 149 : 1 (PAV)
ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
ਜ਼ਬੂਰ 149 : 2 (PAV)
ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।।
ਜ਼ਬੂਰ 149 : 3 (PAV)
ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
ਜ਼ਬੂਰ 149 : 4 (PAV)
ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
ਜ਼ਬੂਰ 149 : 5 (PAV)
ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
ਜ਼ਬੂਰ 149 : 6 (PAV)
ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ,
ਜ਼ਬੂਰ 149 : 7 (PAV)
ਭਈ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀ ਦੇਣ,
ਜ਼ਬੂਰ 149 : 8 (PAV)
ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
ਜ਼ਬੂਰ 149 : 9 (PAV)
ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ, - ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।।
❮
❯