ਜ਼ਬੂਰ 17 : 1 (PAV)
ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇਹ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
ਜ਼ਬੂਰ 17 : 2 (PAV)
ਮੇਰਾ ਫ਼ੈਸਲਾ ਤੇਰੀ ਦਰਗਾਹੋਂ ਨਿੱਕਲੇ, ਤੇਰੀਆਂ ਅੱਖੀਆਂ ਸਿੱਧਿਆਈ ਨੂੰ ਵੇਖਣ।
ਜ਼ਬੂਰ 17 : 3 (PAV)
ਤੈਂ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਜੋਹਿਆ ਹੈ, ਤੈਂ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਭਈ ਮੇਰਾ ਮੂੰਹ ਉਲੰਘਣ ਨਾ ਕਰੇ।
ਜ਼ਬੂਰ 17 : 4 (PAV)
ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਮੁਖਵਾਕਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
ਜ਼ਬੂਰ 17 : 5 (PAV)
ਮੇਰੇ ਕਦਮਾਂ ਨੇ ਤੇਰੀਆਂ ਲੀਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।।
ਜ਼ਬੂਰ 17 : 6 (PAV)
ਮੈਂ ਤੈਨੂੰ ਪੁਕਾਰਿਆ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
ਜ਼ਬੂਰ 17 : 7 (PAV)
ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੇ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆ ਤੋਂ ਬਚਾਉਂਦਾ ਹੈ।
ਜ਼ਬੂਰ 17 : 8 (PAV)
ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰੱਛਿਆ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
ਜ਼ਬੂਰ 17 : 9 (PAV)
ਉਨ੍ਹਾਂ ਦੁਸ਼ਟਾਂ ਤੋਂ ਜਿਨ੍ਹਾਂ ਨੇ ਮੇਰੇ ਨਾਲ ਹਿੱਕ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
ਜ਼ਬੂਰ 17 : 10 (PAV)
ਓਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਓਹ ਆਪਣੇ ਮੂੰਹੋਂ ਘੁਮੰਡ ਨਾਲ ਬੋਲਦੇ ਹਨ।
ਜ਼ਬੂਰ 17 : 11 (PAV)
ਹੁਣ ਉਨ੍ਹਾਂ ਨੇ ਪੈਰ ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਭਈ ਸਾਨੂੰ ਧਰਤੀ ਉੱਤੇ ਪਟਕਾ ਦੇਣ।
ਜ਼ਬੂਰ 17 : 12 (PAV)
ਉਹ ਬਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਰ ਬਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬਹਿੰਦਾ ਹੈ।।
ਜ਼ਬੂਰ 17 : 13 (PAV)
ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਜਕੜ ਬੰਦ ਪਾ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਛੁਡਾ ਲੈ,
ਜ਼ਬੂਰ 17 : 14 (PAV)
ਫਾਨੀਆਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਫਾਨੀਆਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜੀਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰੇ ਤੋਂ ਭਰ ਦਿੰਦਾ ਹੈਂ। ਓਹ ਬੱਚਿਆਂ ਨਾਲ ਤ੍ਰਿਪਤ ਹੋ ਜਾਂਦੇ ਅਰ ਆਪਣੇ ਰਹਿੰਦੇ ਮਾਲ ਨੂੰ ਆਪਣੀਆਂ ਬਾਲ ਬੱਚਿਆਂ ਲਈ ਛੱਡ ਜਾਂਦੇ ਹਨ।
ਜ਼ਬੂਰ 17 : 15 (PAV)
ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦ ਮੈਂ ਜਾਗਾਂਗਾ, ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।।
❮
❯