ਜ਼ਬੂਰ 18 : 1 (PAV)
ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
ਜ਼ਬੂਰ 18 : 2 (PAV)
ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰਾ ਟਿੱਲਾ, ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ ਅਤੇ ਮੇਰਾ ਉੱਚਾ ਗੜ੍ਹ।
ਜ਼ਬੂਰ 18 : 3 (PAV)
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਜੋਗ ਹੈ ਪੁਕਾਰਾਂਗਾ, ਸੋ ਮੈਂ ਆਪਣੇ ਵੈਰੀਆਂ ਤੋਂ ਬਚ ਜਾਵਾਂਗਾ।
ਜ਼ਬੂਰ 18 : 4 (PAV)
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ,
ਜ਼ਬੂਰ 18 : 5 (PAV)
ਪਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਧੇ ਮੇਰੇ ਸਾਹਮਣੇ ਹੋਏ।
ਜ਼ਬੂਰ 18 : 6 (PAV)
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ ਸਗੋਂ ਉਸ ਦੇ ਕੰਨਾਂ ਤੀਕ ਪੁੱਜੀ।
ਜ਼ਬੂਰ 18 : 7 (PAV)
ਤਾਂ ਧਰਤੀ ਕੰਬ ਗਈ ਅਰ ਥਰ ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਉਹ ਕ੍ਰੋਧਵਾਨ ਜੋ ਹੋ ਗਿਆ ਸੀ!
ਜ਼ਬੂਰ 18 : 8 (PAV)
ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ।
ਜ਼ਬੂਰ 18 : 9 (PAV)
ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਅਨ੍ਹੇਰਾ ਸੀ।
ਜ਼ਬੂਰ 18 : 10 (PAV)
ਤਾਂ ਉਹ ਕਰੂਬੀ ਉੱਤੇ ਚੜ੍ਹ ਕੇ ਉੱਡਿਆ, ਹਾਂ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
ਜ਼ਬੂਰ 18 : 11 (PAV)
ਉਸ ਨੇ ਅਨ੍ਹੇਰੇ ਨੂੰ ਆਪਣਾ ਗੁਪਤ ਅਸਥਾਨ, ਕਾਲੇ ਜਲਾਂ ਅਰ ਅਕਾਸ਼ ਦੀਆਂ ਘਟਾਂ ਨੂੰ ਆਪਣੇ ਆਲੇ ਦੁਆਲੇ ਦਾ ਮੰਡਪ ਬਣਾਇਆ।
ਜ਼ਬੂਰ 18 : 12 (PAV)
ਉਹ ਦੇ ਅੱਗੇ ਦੀ ਦਮਕ ਤੋਂ ਅਤੇ ਉਹ ਦੀਆਂ ਘਟਾਂ ਦੇ ਵਿੱਚੋਂ ਗੜੇ ਅਰ ਅੰਗਿਆਰੇ ਨਿੱਕਲੇ।
ਜ਼ਬੂਰ 18 : 13 (PAV)
ਤਾਂ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ, ਗੜੇ ਅਤੇ ਅੰਗਿਆਰੇ
ਜ਼ਬੂਰ 18 : 14 (PAV)
ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿੰਨ ਭਿੰਨ ਕੀਤਾ, ਅਤੇ ਬਿਜਲੀਆਂ ਲਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
ਜ਼ਬੂਰ 18 : 15 (PAV)
ਤਾਂ ਤੇਰੇ ਘੁਰਕਣ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸ਼ਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।
ਜ਼ਬੂਰ 18 : 16 (PAV)
ਉਹ ਨੇ ਉੱਪਰੋਂ ਹੱਥ ਕੱਢ ਕੇ ਮੈਨੂੰ ਲੈ ਲਿਆ, ਉਹ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢਿਆ,
ਜ਼ਬੂਰ 18 : 17 (PAV)
ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਤੇ ਓਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ,
ਜ਼ਬੂਰ 18 : 18 (PAV)
ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰੀ ਟੇਕ ਸੀ।
ਜ਼ਬੂਰ 18 : 19 (PAV)
ਉਹ ਮੈਨੂੰ ਖੁਲ੍ਹੇ ਅਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪਰਸੰਨ ਸੀ।
ਜ਼ਬੂਰ 18 : 20 (PAV)
ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
ਜ਼ਬੂਰ 18 : 21 (PAV)
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਨਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁਖ ਨਹੀਂ ਹੋਇਆ।
ਜ਼ਬੂਰ 18 : 22 (PAV)
ਉਹ ਦੇ ਸਾਰੇ ਨਿਆਉਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।
ਜ਼ਬੂਰ 18 : 23 (PAV)
ਮੈਂ ਉਹ ਦੇ ਨਾਲ ਪੂਰਾ ਉਤਰਿਆ, ਅਤੇ ਆਪਣੇ ਆਪ ਨੂੰ ਆਪਣੀ ਬਦੀ ਤੋਂ ਬਚਾਈ ਰੱਖਿਆ।
ਜ਼ਬੂਰ 18 : 24 (PAV)
ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
ਜ਼ਬੂਰ 18 : 25 (PAV)
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਏਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਏਂਗਾ।
ਜ਼ਬੂਰ 18 : 26 (PAV)
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਏਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਏਂਗਾ।
ਜ਼ਬੂਰ 18 : 27 (PAV)
ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵਿਆਂ ਕਰੇਂਗਾ।
ਜ਼ਬੂਰ 18 : 28 (PAV)
ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਅਨ੍ਹੇਰੇ ਨੂੰ ਚਾਨਣ ਕਰਦਾ ਹੈ।
ਜ਼ਬੂਰ 18 : 29 (PAV)
ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜੱਥੇ ਦੇ ਵਿੱਚੋਂ ਦੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ,
ਜ਼ਬੂਰ 18 : 30 (PAV)
ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ।
ਜ਼ਬੂਰ 18 : 31 (PAV)
ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ, ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚਟਾਨ ਹੈॽ
ਜ਼ਬੂਰ 18 : 32 (PAV)
ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
ਜ਼ਬੂਰ 18 : 33 (PAV)
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਂਵਾਂ ਉੱਤੇ ਖੜਾ ਕਰਦਾ ਹੈ।
ਜ਼ਬੂਰ 18 : 34 (PAV)
ਉਹ ਮੇਰੇ ਹੱਥਾਂ ਨੂੰ ਜੁੱਧ ਕਰਨਾ ਇਉਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁਖ ਝੁਕਾ ਦਿੰਦੀਆਂ ਹਨ।
ਜ਼ਬੂਰ 18 : 35 (PAV)
ਤੈਂ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
ਜ਼ਬੂਰ 18 : 36 (PAV)
ਤੈਂ ਮੇਰੇ ਹੇਠ ਮੇਰਿਆਂ ਕਦਮਾਂ ਨੂੰ ਵਧਾਇਆ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।।
ਜ਼ਬੂਰ 18 : 37 (PAV)
ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
ਜ਼ਬੂਰ 18 : 38 (PAV)
ਮੈਂ ਉਨ੍ਹਾਂ ਨੂੰ ਅਜਿਹਾ ਫੰਡਿਆ ਕਿ ਓਹ ਫੇਰ ਨਾ ਉੱਠ ਸੱਕੇ, ਓਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ
ਜ਼ਬੂਰ 18 : 39 (PAV)
ਤੈਂ ਜੁੱਧ ਦੇ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੈਂ ਮੇਰੇ ਵਿਰੋਧੀਆਂ ਨੂੰ ਮੇਰੇ ਹੇਠ ਝੁਕਾ ਦਿੱਤਾ ਹੈ
ਜ਼ਬੂਰ 18 : 40 (PAV)
ਤੈਂ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆ ਨਾਸ ਕੀਤਾ।
ਜ਼ਬੂਰ 18 : 41 (PAV)
ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਅੱਗੇ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
ਜ਼ਬੂਰ 18 : 42 (PAV)
ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਙੁ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਙੁ ਉਨ੍ਹਾਂ ਨੂੰ ਸੁੱਟ ਦਿੱਤਾ।
ਜ਼ਬੂਰ 18 : 43 (PAV)
ਤੈਂ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
ਜ਼ਬੂਰ 18 : 44 (PAV)
ਸੁਣਦਿਆਂ ਸਾਰ ਓਹ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
ਜ਼ਬੂਰ 18 : 45 (PAV)
ਪਰਦੇਸ਼ੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰਥਰਾਉਂਦੇ ਹੋਏ ਨਿੱਕਲੇ।।
ਜ਼ਬੂਰ 18 : 46 (PAV)
ਯਹੋਵਾਹ ਜੀਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
ਜ਼ਬੂਰ 18 : 47 (PAV)
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ,
ਜ਼ਬੂਰ 18 : 48 (PAV)
ਜਿਹ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੈਂ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
ਜ਼ਬੂਰ 18 : 49 (PAV)
ਏਸੇ ਕਾਰਨ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।
ਜ਼ਬੂਰ 18 : 50 (PAV)
ਉਹ ਆਪਣੇ ਪਾਤਸ਼ਾਹ ਨੂੰ ਵੱਡੇ ਬਚਾਓ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੀਕ ਦਯਾ ਕਰਦਾ ਹੈ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50

BG:

Opacity:

Color:


Size:


Font: