ਜ਼ਬੂਰ 2 : 1 (PAV)
ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ, ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨॽ
ਜ਼ਬੂਰ 2 : 2 (PAV)
ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ
ਜ਼ਬੂਰ 2 : 3 (PAV)
ਭਈ ਆਓ, ਅਸੀਂ ਉਨ੍ਹਾਂ ਦਿਆਂ ਬੰਧਨਾਂ ਨੂੰ ਤੋੜ ਛੱਡੀਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉਦਾਲਿਓਂ ਲਾਹ ਸੁੱਟੀਏ।।
ਜ਼ਬੂਰ 2 : 4 (PAV)
ਜਿਹੜਾ ਸੁਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੁ ਓਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ
ਜ਼ਬੂਰ 2 : 5 (PAV)
ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕੋਪ ਨਾਲ ਓਹਨਾਂ ਨੂੰ ਔਖਿਆਂ ਕਰੇਗਾ।।
ਜ਼ਬੂਰ 2 : 6 (PAV)
ਪਰ ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਹਾ ਦਿੱਤਾ ਹੈ।।
ਜ਼ਬੂਰ 2 : 7 (PAV)
ਮੈਂ ਫ਼ਰਮਾਨ ਦਾ ਹੋਕਾ ਦਿਆਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ।
ਜ਼ਬੂਰ 2 : 8 (PAV)
ਮੈਥੋਂ ਮੰਗ ਅਤੇ ਮੈਂ ਕੌਮਾਂ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ ਕਰ ਦਿਆਂਗਾ।
ਜ਼ਬੂਰ 2 : 9 (PAV)
ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਙੁ ਤੂੰ ਓਹਨਾਂ ਨੂੰ ਚਕਨਾਚੂਰ ਕਰ ਦੇਵੇਂਗਾ।।
ਜ਼ਬੂਰ 2 : 10 (PAV)
ਸੋ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਓ, ਤੁਸੀਂ ਸਮਝ ਜਾਓ।
ਜ਼ਬੂਰ 2 : 11 (PAV)
ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ ਕੰਬਦੇ ਖੁਸ਼ੀ ਮਨਾਓ,
ਜ਼ਬੂਰ 2 : 12 (PAV)
ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।।
❮
❯
1
2
3
4
5
6
7
8
9
10
11
12