ਜ਼ਬੂਰ 22 : 1 (PAV)
ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ ਹੈॽ ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾ ਦਿਆਂ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈਂॽ
ਜ਼ਬੂਰ 22 : 2 (PAV)
ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
ਜ਼ਬੂਰ 22 : 3 (PAV)
ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
ਜ਼ਬੂਰ 22 : 4 (PAV)
ਸਾਡੇ ਪਿਉ ਦਾਦਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੈਂ ਉਨ੍ਹਾਂ ਨੂੰ ਛੁਡਾਇਆ।
ਜ਼ਬੂਰ 22 : 5 (PAV)
ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।।
ਜ਼ਬੂਰ 22 : 6 (PAV)
ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
ਜ਼ਬੂਰ 22 : 7 (PAV)
ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖੌਲ ਵਿੱਚ ਉਡਾਉਂਦੇ ਹਨ, ਓਹ ਬੁੱਲ੍ਹ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ, -
ਜ਼ਬੂਰ 22 : 8 (PAV)
ਯਹੋਵਾਹ ਗੋਚਰਾ ਹੋ ਜਾ, ਉਹੋ ਉਸ ਨੂੰ ਛੁਡਾਵੇ, ਉਹੋ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।।
ਜ਼ਬੂਰ 22 : 9 (PAV)
ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
ਜ਼ਬੂਰ 22 : 10 (PAV)
ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਸੁੱਟਿਆ ਗਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
ਜ਼ਬੂਰ 22 : 11 (PAV)
ਮੈਥੋਂ ਦੂਰ ਨਾ ਰਹੁ ਕਿਉਂ ਜੋ ਬਿਪਤਾ ਆਨ ਢੁੱਕੀ ਹੈ, ਅਤੇ ਕੋਈ ਸਹਾਇਕ ਨਹੀਂ।
ਜ਼ਬੂਰ 22 : 12 (PAV)
ਬਹੁਤੇ ਸਾਹਨਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇ ਬਲਵੰਤ ਬਲਦਾਂ ਨੇ ਮੈਨੂੰ ਵਲ ਲਿਆ ਹੈ,
ਜ਼ਬੂਰ 22 : 13 (PAV)
ਓਹ ਪਾੜਨ ਅਰ ਗੱਜਣ ਵਾਲੇ ਬਬਰ ਸ਼ੇਰ ਵਾਂਙੁ ਮੇਰੇ ਉੱਤੇ ਮੂੰਹ ਟੱਡਦੇ ਹਨ।
ਜ਼ਬੂਰ 22 : 14 (PAV)
ਮੈਂ ਪਾਣੀ ਵਾਂਙੁ ਡੋਹਲਿਆਂ ਗਿਆਂ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪੰਘਰ ਗਿਆ ਹੈ।
ਜ਼ਬੂਰ 22 : 15 (PAV)
ਮੇਰੀ ਸ਼ਕਤੀ ਠੀਕਰੇ ਵਾਂਙੁ ਸੁੱਕ ਗਈ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਧਰ ਛੱਡਿਆ।
ਜ਼ਬੂਰ 22 : 16 (PAV)
ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ ਪੈਰ ਵਿੰਨ੍ਹ ਸੁੱਟੇ ਹਨ,
ਜ਼ਬੂਰ 22 : 17 (PAV)
ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸੱਕਦਾ ਹਾਂ, ਓਹ ਮੈਨੂੰ ਘੂਰ ਘੂਰ ਵੇਖਦੇ ਹਨ।
ਜ਼ਬੂਰ 22 : 18 (PAV)
ਓਹ ਮੇਰੇ ਕੱਪੜੇ ਆਪੋ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਤੇ ਗੁਣਾ ਪਾਉਂਦੇ ਹਨ।
ਜ਼ਬੂਰ 22 : 19 (PAV)
ਪਰ ਤੂੰ ਯਹੋਵਾਹ, ਦੂਰ ਨਾ ਰਹੁ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
ਜ਼ਬੂਰ 22 : 20 (PAV)
ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
ਜ਼ਬੂਰ 22 : 21 (PAV)
ਬਬਰ ਸ਼ੇਰ ਦੇ ਮੂੰਹ ਤੋਂ ਮੈਨੂੰ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ, - ਤੈਂ ਮੈਨੂੰ ਉੱਤਰ ਦਿੱਤਾ ਹੈ।।
ਜ਼ਬੂਰ 22 : 22 (PAV)
ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
ਜ਼ਬੂਰ 22 : 23 (PAV)
ਯਹੋਵਾਹ ਤੋਂ ਡਰ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ, ਉਸ ਤੋਂ ਡਰੋ,
ਜ਼ਬੂਰ 22 : 24 (PAV)
ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
ਜ਼ਬੂਰ 22 : 25 (PAV)
ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
ਜ਼ਬੂਰ 22 : 26 (PAV)
ਅਧੀਨ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਤਾਲਿਬ ਉਸ ਦੀ ਉਸਤਤ ਕਰਨਗੇ, ਤੁਹਾਡਾ ਮਨ ਸਦਾ ਜੀਉਂਦਾ ਰਹੇ!
ਜ਼ਬੂਰ 22 : 27 (PAV)
ਧਰਤੀ ਦੀਆਂ ਸਾਰੀਆਂ ਕੂੰਟਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
ਜ਼ਬੂਰ 22 : 28 (PAV)
ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
ਜ਼ਬੂਰ 22 : 29 (PAV)
ਧਰਤੀ ਦੇ ਸਾਰੇ ਮੋਟੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਖ਼ਾਕ ਵਿੱਚ ਉਤਰਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜੀਉਂਦੀ ਨਹੀਂ ਰੱਖ ਸੱਕਦਾ।
ਜ਼ਬੂਰ 22 : 30 (PAV)
ਇੱਕ ਵੰਸ ਉਹ ਦੀ ਸੇਵਾ ਕਰੇਗਾ, ਉਹ ਪ੍ਰਭੁ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
ਜ਼ਬੂਰ 22 : 31 (PAV)
ਉਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਭਈ ਉਹ ਨੇ ਹੀ ਇਹ ਕੀਤਾ ਹੈ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31

BG:

Opacity:

Color:


Size:


Font: