ਜ਼ਬੂਰ 26 : 1 (PAV)
ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ
ਜ਼ਬੂਰ 26 : 2 (PAV)
ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,
ਜ਼ਬੂਰ 26 : 3 (PAV)
ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
ਜ਼ਬੂਰ 26 : 4 (PAV)
ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ ਹਾਂ, ਨਾ ਮੈਂ ਕਪਟੀਆਂ ਦੇ ਨਾਲ ਅੰਦਰ ਜਾਵਾਂਗਾ।
ਜ਼ਬੂਰ 26 : 5 (PAV)
ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
ਜ਼ਬੂਰ 26 : 6 (PAV)
ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਵਿੱਚ ਧੋਵਾਂਗਾ, ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ,
ਜ਼ਬੂਰ 26 : 7 (PAV)
ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਨਿਰਨਾ ਕਰਾਂ।
ਜ਼ਬੂਰ 26 : 8 (PAV)
ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਹਰੇ ਨਾਲ ਪ੍ਰੇਮ ਰੱਖਦਾ ਹਾਂ।।
ਜ਼ਬੂਰ 26 : 9 (PAV)
ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਰਲਾ, ਨਾ ਮੇਰੀ ਜਿੰਦ ਨੂੰ ਖ਼ੂਨੀਆਂ ਦੇ ਨਾਲ,
ਜ਼ਬੂਰ 26 : 10 (PAV)
ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਵੱਢੀਆਂ ਨਾਲ ਭਰਿਆ ਹੋਇਆ ਹੈ।
ਜ਼ਬੂਰ 26 : 11 (PAV)
ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇਹ ਅਤੇ ਮੇਰੇ ਉੱਤੇ ਦਯਾ ਕਰ।
ਜ਼ਬੂਰ 26 : 12 (PAV)
ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸੰਗਤਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।।

1 2 3 4 5 6 7 8 9 10 11 12

BG:

Opacity:

Color:


Size:


Font: