ਜ਼ਬੂਰ 27 : 1 (PAV)
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂॽ ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂॽ
ਜ਼ਬੂਰ 27 : 2 (PAV)
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਰ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
ਜ਼ਬੂਰ 27 : 3 (PAV)
ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਜੁੱਧ ਉੱਠੇ, ਏਸ ਵਿੱਚ ਵੀ ਮੈਂ ਆਸਵੰਤ ਹਾਂ।
ਜ਼ਬੂਰ 27 : 4 (PAV)
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
ਜ਼ਬੂਰ 27 : 5 (PAV)
ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪੜਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚਟਾਨ ਤੇ ਉੱਚਾ ਕਰੇਗਾ।
ਜ਼ਬੂਰ 27 : 6 (PAV)
ਹੁਣ ਮੇਰਾ ਸਿਰ ਮੇਰੇ ਆਲੇ ਦੁਆਲੇ ਦਿਆਂ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ ਜੈ ਕਾਰ ਦੇ ਚੜ੍ਹਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।।
ਜ਼ਬੂਰ 27 : 7 (PAV)
ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਨੂੰ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇਹ।
ਜ਼ਬੂਰ 27 : 8 (PAV)
ਮੇਰੇ ਦਰਸ਼ਣ ਦੀ ਖੋਜ ਕਰੋ, ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
ਜ਼ਬੂਰ 27 : 9 (PAV)
ਆਪਣਾ ਮੁਖ ਮੈਥੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਪਰੇ ਨਾ ਹਟਾ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
ਜ਼ਬੂਰ 27 : 10 (PAV)
ਜਦ ਮੇਰੇ ਮਾਪੇ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸਾਂਭੇਗਾ।।
ਜ਼ਬੂਰ 27 : 11 (PAV)
ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਲਾ, ਅਤੇ ਮੇਰੇ ਘਾਤੀਆਂ ਦੇ ਕਾਰਨ ਪੱਧਰੇ ਰਾਹ ਉੱਤੇ ਮੇਰੀ ਅਗਵਾਈ ਕਰ।
ਜ਼ਬੂਰ 27 : 12 (PAV)
ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁਧ ਉੱਠੇ ਹਨ, ਅਤੇ ਓਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
ਜ਼ਬੂਰ 27 : 13 (PAV)
ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ।
ਜ਼ਬੂਰ 27 : 14 (PAV)
ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਿਲੇਰ ਹੋਵੇ, ਹਾਂ ਯਹੋਵਾਹ ਨੂੰ ਹੀ ਉਡੀਕ!।।

1 2 3 4 5 6 7 8 9 10 11 12 13 14

BG:

Opacity:

Color:


Size:


Font: