ਜ਼ਬੂਰ 28 : 1 (PAV)
ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚਟਾਨ, ਮੇਰੇ ਨਾਲ ਚੁੱਪ ਨਾ ਰਹੁ, ਮਤੇ ਜੇ ਤੂੰ ਮੈਥੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਵਾਂ ਜਿਹੜੇ ਗੋਰ ਵਿੱਚ ਉਤਰਦੇ ਹਨ ।
ਜ਼ਬੂਰ 28 : 2 (PAV)
ਮੇਰੀ ਅਰਜੋਈ ਦੀ ਅਵਾਜ਼ ਸੁਣ ਲੈ, ਜਦ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਅਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
ਜ਼ਬੂਰ 28 : 3 (PAV)
ਬੁਰਿਆਰਾਂ ਅਰ ਕੁਕਰਮੀਆਂ ਦੇ ਨਾਲ ਮੈਨੂੰ ਨਾ ਧੂਹ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
ਜ਼ਬੂਰ 28 : 4 (PAV)
ਉਨ੍ਹਾਂ ਦੀ ਕਾਰ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇਹ,
ਜ਼ਬੂਰ 28 : 5 (PAV)
ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਗੌਹ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ ਨਾ।।
ਜ਼ਬੂਰ 28 : 6 (PAV)
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ ਹੈ।
ਜ਼ਬੂਰ 28 : 7 (PAV)
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ ਹੈ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਨਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।।
ਜ਼ਬੂਰ 28 : 8 (PAV)
ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
ਜ਼ਬੂਰ 28 : 9 (PAV)
ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇਹ, ਉਨ੍ਹਾਂ ਦੀ ਪਾਲਨਾ ਕਰ ਅਤੇ ਉਨ੍ਹਾਂ ਨੂੰ ਸਦਾ ਚੁੱਕੀ ਰੱਖ।।

1 2 3 4 5 6 7 8 9

BG:

Opacity:

Color:


Size:


Font: