ਜ਼ਬੂਰ 31 : 1 (PAV)
ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਂਨੂੰ ਕਦਾਚਿਤ ਸ਼ਰਮਿੰਦਾ ਨਾ ਹੋਣ ਦੇਹ, ਆਪਣੇ ਧਰਮ ਨਾਲ ਮੈਨੂੰ ਛੁਡਾ!
ਜ਼ਬੂਰ 31 : 2 (PAV)
ਆਪਣੇ ਕੰਨ ਮੇਰੀ ਵੱਲ ਝੁਕਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਤਕੜੀ ਚਟਾਨ, ਅਤੇ ਮੇਰੇ ਬਚਾਓ ਲਈ ਇੱਕ ਗੜ ਹੋ।
ਜ਼ਬੂਰ 31 : 3 (PAV)
ਤੂੰ ਹੀ ਤਾਂ ਮੇਰੀ ਚਟਾਨ ਅਤੇ ਮੇਰਾ ਗੜ੍ਹ ਹੈਂ, ਤਦੇ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲੈ ਚੱਲ, ਅਤੇ ਮੇਰੀ ਅਗੁਵਾਈ ਕਰ।
ਜ਼ਬੂਰ 31 : 4 (PAV)
ਤੂੰ ਉਸ ਜਾਲ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਓਹਲੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
ਜ਼ਬੂਰ 31 : 5 (PAV)
ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੈਂ ਮੈਨੂੰ ਨਿਸਤਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
ਜ਼ਬੂਰ 31 : 6 (PAV)
ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਫੋਕਿਆਂ ਕੂੜਾਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
ਜ਼ਬੂਰ 31 : 7 (PAV)
ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੈਂ ਮੇਰੇ ਦੁਖ ਨੂੰ ਵੇਖਿਆ ਹੈ, ਤੈਂ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
ਜ਼ਬੂਰ 31 : 8 (PAV)
ਤੈਂ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੈਂ ਮੋਕਲੇ ਥਾਂ ਵਿੱਚ ਮੇਰੇ ਪੈਰ ਖਲ੍ਹਿਆਰੇ ਹਨ।
ਜ਼ਬੂਰ 31 : 9 (PAV)
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਔਖਾਂ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ ਗਈਆਂ, ਨਾਲੇ ਮੇਰੀ ਜਾਨ ਅਤੇ ਮੇਰਾ ਸਰੀਰ ।
ਜ਼ਬੂਰ 31 : 10 (PAV)
ਮੇਰਾ ਜੀਉਣ ਸੋਗ ਵਿੱਚ ਅਤੇ ਮੇਰੇ ਵਰ੍ਹੇ ਹੌਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕਾਰਨ ਮੇਰਾ ਬਲ ਘਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ ਗਈਆਂ।
ਜ਼ਬੂਰ 31 : 11 (PAV)
ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ ਪਛਾਣਾਂ ਦੇ ਲਈ ਡਰਾਊ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
ਜ਼ਬੂਰ 31 : 12 (PAV)
ਮੈਂ ਮੋਏ ਹੋਏ ਵਾਂਙੁ ਮਨੋਂ ਭੁਲਾ ਦਿੱਤਾ ਗਿਆ ਹਾਂ, ਮੈਂ ਭੱਜੇ ਹੋਏ ਭਾਂਡੇ ਵਰਗਾ ਹਾਂ।
ਜ਼ਬੂਰ 31 : 13 (PAV)
ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ ਦੁਆਲੇ ਭੈ ਹੀ ਭੈ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਜੁਗਤ ਕੀਤੀ।।
ਜ਼ਬੂਰ 31 : 14 (PAV)
ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਿਆ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ ।
ਜ਼ਬੂਰ 31 : 15 (PAV)
ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
ਜ਼ਬੂਰ 31 : 16 (PAV)
ਆਪਣੇ ਮੁਖੜੇ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
ਜ਼ਬੂਰ 31 : 17 (PAV)
ਹੇ ਯਹੋਵਾਹ, ਮੈਂਨੂੰ ਸ਼ਰਮਿੰਦਾ ਨਾ ਹੋਣ ਦੇਹ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ ਚਾਪ ਪਤਾਲ ਵਿੱਚ ਪਏ ਰਹਿਣ!
ਜ਼ਬੂਰ 31 : 18 (PAV)
ਓਹ ਝੂਠੇ ਬੁੱਲ੍ਹ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਨਾਲ, ਹੰਕਾਰ ਅਰ ਨਫ਼ਰਤ ਨਾਲ ਬੋਲਦੇ ਹਨ!।।
ਜ਼ਬੂਰ 31 : 19 (PAV)
ਕੇਡੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੈਂ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੈਂ ਆਪਣਿਆਂ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁਖ ਪਰਗਟ ਕੀਤੀ ਹੈ।
ਜ਼ਬੂਰ 31 : 20 (PAV)
ਤੂੰ ਉਨ੍ਹਾਂ ਨੂੰ ਆਪਣੀ ਦਰਗਾਹ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਮੰਡਪ ਵਿੱਚ ਲੁਕਾ ਰੱਖੇਂਗਾ।
ਜ਼ਬੂਰ 31 : 21 (PAV)
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਹ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ, ਮੇਰੇ ਉੱਤੇ ਆਪਣੀ ਅਚਰਜ ਦਯਾ ਕੀਤੀ ਹੈ।
ਜ਼ਬੂਰ 31 : 22 (PAV)
ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਭਈ ਤੇਰੀਆਂ ਅੱਖੀਆਂ ਦੇ ਅੱਗੇ ਮੈਂ ਕੱਟਿਆ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੈਂ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ।।
ਜ਼ਬੂਰ 31 : 23 (PAV)
ਹੇ ਯਹੋਵਾਹ ਦੇ ਸਾਰੇ ਸੰਤੋਂ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖਾ ਹੈ, ਪਰ ਹੰਕਾਰੀਆਂ ਉੱਤੇ ਬਹੁਤ ਵੱਟੇ ਲਾਉਂਦਾ ਹੈ।
ਜ਼ਬੂਰ 31 : 24 (PAV)
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਿਲੇਰ ਹੋਵੇ!।।

1 2 3 4 5 6 7 8 9 10 11 12 13 14 15 16 17 18 19 20 21 22 23 24

BG:

Opacity:

Color:


Size:


Font: