ਜ਼ਬੂਰ 33 : 1 (PAV)
ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
ਜ਼ਬੂਰ 33 : 2 (PAV)
ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਾਜਾ ਕੇ ਉਹ ਦੀ ਉਸਤਤ ਗਾਓ।
ਜ਼ਬੂਰ 33 : 3 (PAV)
ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਨ ਨਾਲ ਵਜਾਓ।।
ਜ਼ਬੂਰ 33 : 4 (PAV)
ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
ਜ਼ਬੂਰ 33 : 5 (PAV)
ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
ਜ਼ਬੂਰ 33 : 6 (PAV)
ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਨ੍ਹਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ।
ਜ਼ਬੂਰ 33 : 7 (PAV)
ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇੱਕਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ।
ਜ਼ਬੂਰ 33 : 8 (PAV)
ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ,
ਜ਼ਬੂਰ 33 : 9 (PAV)
ਕਿਉਂ ਜੋ ਉਸ ਨੇ ਆਖਿਆ ਤਾਂ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
ਜ਼ਬੂਰ 33 : 10 (PAV)
ਯਹੋਵਾਹ ਕੌਮਾਂ ਦੀ ਸਲਾਹ ਨੂੰ ਅਵਿਰਥਾ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਅਕਾਰਥ ਕਰ ਦਿੰਦਾ ਹੈ।
ਜ਼ਬੂਰ 33 : 11 (PAV)
ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓ ਪੀੜ੍ਹੀ।।
ਜ਼ਬੂਰ 33 : 12 (PAV)
ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
ਜ਼ਬੂਰ 33 : 13 (PAV)
ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ।
ਜ਼ਬੂਰ 33 : 14 (PAV)
ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
ਜ਼ਬੂਰ 33 : 15 (PAV)
ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
ਜ਼ਬੂਰ 33 : 16 (PAV)
ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸੱਕਦਾ ਹੈ।
ਜ਼ਬੂਰ 33 : 17 (PAV)
ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।।
ਜ਼ਬੂਰ 33 : 18 (PAV)
ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
ਜ਼ਬੂਰ 33 : 19 (PAV)
ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ।
ਜ਼ਬੂਰ 33 : 20 (PAV)
ਸਾਡਾ ਜੀ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ।
ਜ਼ਬੂਰ 33 : 21 (PAV)
ਸਾਡਾ ਮਨ ਤਾਂ ਉਸ ਵਿੱਚ ਅਨੰਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
ਜ਼ਬੂਰ 33 : 22 (PAV)
ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।।
❮
❯