ਜ਼ਬੂਰ 36 : 1 (PAV)
ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, - ਓਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਹੀ ਨਹੀਂ,
ਜ਼ਬੂਰ 36 : 2 (PAV)
ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਭਈ ਮੇਰੀ ਬਦੀ ਭਾਲੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
ਜ਼ਬੂਰ 36 : 3 (PAV)
ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
ਜ਼ਬੂਰ 36 : 4 (PAV)
ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ਹੈ।।
ਜ਼ਬੂਰ 36 : 5 (PAV)
ਹੇ ਯਹੋਵਾਹ, ਤੇਰੀ ਦਯਾ ਸੁਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ।
ਜ਼ਬੂਰ 36 : 6 (PAV)
ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਉਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
ਜ਼ਬੂਰ 36 : 7 (PAV)
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੱਲੀ ਹੈ! ਅਤੇ ਆਦਮੀ ਦੇ ਪੁੱਤ੍ਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
ਜ਼ਬੂਰ 36 : 8 (PAV)
ਓਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੇ ਬਿਲਾਸਾਂ ਦੀ ਨਦੀ ਤੋਂ ਉਨ੍ਹਾਂ ਨੂੰ ਪਿਲਾਏਂਗਾ,
ਜ਼ਬੂਰ 36 : 9 (PAV)
ਕਿਉਂ ਜੋ ਜੀਉਣ ਦਾ ਚਸ਼ਮਾ ਤੇਰੇ ਮੁੱਢ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।।
ਜ਼ਬੂਰ 36 : 10 (PAV)
ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
ਜ਼ਬੂਰ 36 : 11 (PAV)
ਘੁਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇਹ, ਅਤੇ ਦੁਸ਼ਟ ਦੇ ਹੱਥੋਂ ਮੈਨੂੰ ਨਾ ਭਟਕਣ ਦੇਹ।
ਜ਼ਬੂਰ 36 : 12 (PAV)
ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸੱਕਣਗੇ।।
❮
❯
1
2
3
4
5
6
7
8
9
10
11
12