ਜ਼ਬੂਰ 37 : 1 (PAV)
ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
ਜ਼ਬੂਰ 37 : 2 (PAV)
ਓਹ ਤਾਂ ਘਾਹ ਵਾਂਙੁ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਙੁ ਮੁਰਝਾ ਜਾਣਗੇ।
ਜ਼ਬੂਰ 37 : 3 (PAV)
ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ, ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
ਜ਼ਬੂਰ 37 : 4 (PAV)
ਤੂੰ ਯਹੋਵਾਹ ਉੱਤੇ ਨਿਹਾਲ ਰਹੁ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
ਜ਼ਬੂਰ 37 : 5 (PAV)
ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
ਜ਼ਬੂਰ 37 : 6 (PAV)
ਉਹ ਤੇਰੇ ਧਰਮ ਦੇ ਚਾਨਣ ਵਾਂਙੁ, ਅਤੇ ਤੇਰੇ ਨਿਆਉਂ ਨੂੰ ਦੁਪਹਿਰ ਵਾਂਙੁ ਪਰਕਾਸ਼ਤ ਕਰੇਗਾ।
ਜ਼ਬੂਰ 37 : 7 (PAV)
ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਜ਼ਬੂਰ 37 : 8 (PAV)
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇਹ, ਨਾ ਕੁੜ੍ਹ — ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ।।
ਜ਼ਬੂਰ 37 : 9 (PAV)
ਕੁਕਰਮੀ ਤਾਂ ਛੇਕੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਓਹੋ ਧਰਤੀ ਦੇ ਵਾਰਸ ਹੋਣਗੇ।
ਜ਼ਬੂਰ 37 : 10 (PAV)
ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੀ ਨੌਰ ਨੂੰ ਗੌਹ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
ਜ਼ਬੂਰ 37 : 11 (PAV)
ਪਰ ਅਧੀਨ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
ਜ਼ਬੂਰ 37 : 12 (PAV)
ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦੇ ਕਰੀਚਦਾ ਹੈ।
ਜ਼ਬੂਰ 37 : 13 (PAV)
ਪ੍ਰਭੁ ਉਸ ਦੇ ਉੱਤੇ ਹੱਸੇਗਾ, ਕਿਉਂ ਜੋ ਉਹ ਵੇਖਦਾ ਹੈ ਭਈ ਉਸ ਦਾ ਦਿਨ ਆਉਂਦਾ ਪਿਆ ਹੈ।
ਜ਼ਬੂਰ 37 : 14 (PAV)
ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ ਚਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
ਜ਼ਬੂਰ 37 : 15 (PAV)
ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧਸੇਗੀ, ਅਤੇ ਉਨ੍ਹਾਂ ਦੇ ਧਣੁਖ ਭੰਨੇ ਜਾਣਗੇ।
ਜ਼ਬੂਰ 37 : 16 (PAV)
ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਾਹਲੇ ਨਾਲੋਂ ਵੀ ਚੰਗਾ ਹੈ ।
ਜ਼ਬੂਰ 37 : 17 (PAV)
ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
ਜ਼ਬੂਰ 37 : 18 (PAV)
ਯਹੋਵਾਹ ਪੂਰਨ-ਪੁਰਖਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਕਾਰ ਸਦਾ ਤੀਕ ਰਹੇਗਾ।
ਜ਼ਬੂਰ 37 : 19 (PAV)
ਓਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।।
ਜ਼ਬੂਰ 37 : 20 (PAV)
ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਜੂਹਾਂ ਦੀ ਸ਼ਾਨ ਵਰਗੇ ਹੋਣਗੇ, ਓਹ ਮਿਟ ਜਾਣਗੇ ਸਗੋਂ ਧੂੰਏਂ ਵਾਂਙੁ ਮਿਟ ਜਾਣਗੇ ।
ਜ਼ਬੂਰ 37 : 21 (PAV)
ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
ਜ਼ਬੂਰ 37 : 22 (PAV)
ਉਹ ਦੇ ਮੁਬਾਰਕ ਲੋਗ ਧਰਤੀ ਦੇ ਵਾਰਸ ਹੋਣਗੇ, ਪਰ ਉਹ ਦੇ ਸਰਾਪੀ ਛੇਕੇ ਜਾਣਗੇ।
ਜ਼ਬੂਰ 37 : 23 (PAV)
ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
ਜ਼ਬੂਰ 37 : 24 (PAV)
ਭਾਵੇਂ ਉਹ ਡਿੱਗ ਹੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਹ ਦਾ ਹੱਥ ਥੰਮ੍ਹਦਾ ਹੈ।
ਜ਼ਬੂਰ 37 : 25 (PAV)
ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਸ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਡਿੱਠਾ ਹੈ।
ਜ਼ਬੂਰ 37 : 26 (PAV)
ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਅਤੇ ਉਸ ਦੀ ਅੰਸ ਮੁਬਾਰਕ ਹੈ।।
ਜ਼ਬੂਰ 37 : 27 (PAV)
ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੀਕ ਵੱਸ।
ਜ਼ਬੂਰ 37 : 28 (PAV)
ਯਹੋਵਾਹ ਤਾਂ ਨਿਆਉਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੋੜੀ ਰੱਛਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
ਜ਼ਬੂਰ 37 : 29 (PAV)
ਧਰਮੀ ਧਰਤੀ ਦੇ ਵਾਰਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
ਜ਼ਬੂਰ 37 : 30 (PAV)
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਰਸਨਾ ਨਿਆਉਂ ਦੀ ਗੱਲ ਕਰਦੀ ਹੈ।
ਜ਼ਬੂਰ 37 : 31 (PAV)
ਉਹ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
ਜ਼ਬੂਰ 37 : 32 (PAV)
ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਭਈ ਉਹ ਨੂੰ ਜਾਨੋਂ ਮਾਰੇ।
ਜ਼ਬੂਰ 37 : 33 (PAV)
ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।।
ਜ਼ਬੂਰ 37 : 34 (PAV)
ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਨਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਭਈ ਤੂੰ ਧਰਤੀ ਦਾ ਵਾਰਸ ਬਣੇਂ। ਤੂੰ ਦੁਸ਼ਟ ਦਾ ਛੇਕਿਆ ਜਾਣਾ ਵੇਖੇਂਗਾ।
ਜ਼ਬੂਰ 37 : 35 (PAV)
ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿਜ ਭੂਮੀ ਵਿੱਚ ਹਰੇ ਭਰੇ ਬੂਟੇ ਵਾਂਙੁ ਖਿੱਲਰਦਿਆਂ ਡਿੱਠਾ।
ਜ਼ਬੂਰ 37 : 36 (PAV)
ਪਰ ਉਹ ਲੰਘ ਹੀ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
ਜ਼ਬੂਰ 37 : 37 (PAV)
ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
ਜ਼ਬੂਰ 37 : 38 (PAV)
ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!
ਜ਼ਬੂਰ 37 : 39 (PAV)
ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਰ ਦੁਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ
ਜ਼ਬੂਰ 37 : 40 (PAV)
ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ, ਅਤੇ ਉਨ੍ਹਾਂ ਨੂੰ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਉਨ੍ਹਾਂ ਨੂੰ ਬਚਾਉਂਦਾ ਹੈ, ਕਿਉਂ ਜੋ ਓਹ ਉਸ ਦੀ ਸ਼ਰਨ ਆਏ ਹਨ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40

BG:

Opacity:

Color:


Size:


Font: