ਜ਼ਬੂਰ 47 : 1 (PAV)
ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ,
ਜ਼ਬੂਰ 47 : 2 (PAV)
ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
ਜ਼ਬੂਰ 47 : 3 (PAV)
ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ।
ਜ਼ਬੂਰ 47 : 4 (PAV)
ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ ।। ਸਲਹ।।
ਜ਼ਬੂਰ 47 : 5 (PAV)
ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
ਜ਼ਬੂਰ 47 : 6 (PAV)
ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
ਜ਼ਬੂਰ 47 : 7 (PAV)
ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ!
ਜ਼ਬੂਰ 47 : 8 (PAV)
ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
ਜ਼ਬੂਰ 47 : 9 (PAV)
ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।।
❮
❯