ਜ਼ਬੂਰ 52 : 1 (PAV)
ਹੇ ਸੂਰ ਬੀਰ, ਤੂੰ ਬਰਿਆਈ ਉੱਤੇ ਕਿਉਂ ਫੁੱਲਦਾ ਹੈॽ ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ।
ਜ਼ਬੂਰ 52 : 2 (PAV)
ਤੇਰੀ ਜੀਭ ਬੁਰਿਆਈ ਦੀਆਂ ਜੁਗਤਾਂ ਤਿੱਖੇ ਉੱਸਤਰੇ ਵਾਂਙੁ ਕਰਦੀ ਹੈ, ਹੇ ਛਲੀਏ!
ਜ਼ਬੂਰ 52 : 3 (PAV)
ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਨੂੰ ਸੱਚ ਬੋਲਣ ਨਾਲੋਂ ਵਧੀਕ ਪ੍ਰੇਮ ਰੱਖਦਾ ਹੈਂ ।। ਸਲਹ।।
ਜ਼ਬੂਰ 52 : 4 (PAV)
ਹੇ ਛਲ ਵਾਲੀ ਰਸਨਾ, ਤੂੰ ਸਾਰੀਆਂ ਹਲਾਕ ਕਰਨ ਵਾਲੀਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
ਜ਼ਬੂਰ 52 : 5 (PAV)
ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ।। ਸਲਹ।।
ਜ਼ਬੂਰ 52 : 6 (PAV)
ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ, -
ਜ਼ਬੂਰ 52 : 7 (PAV)
ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ! ਅਤੇ ਆਪਣੇ ਲੋਭ ਵਿੱਚ ਪੱਕਾ ਸੀ!
ਜ਼ਬੂਰ 52 : 8 (PAV)
ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਬਿਰਛ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
ਜ਼ਬੂਰ 52 : 9 (PAV)
ਮੈਂ ਸਦਾ ਤੀਕੁਰ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ।।

1 2 3 4 5 6 7 8 9

BG:

Opacity:

Color:


Size:


Font: