ਜ਼ਬੂਰ 56 : 1 (PAV)
ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
ਜ਼ਬੂਰ 56 : 2 (PAV)
ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਓਹ ਬਹੁਤ ਹਨ ਜੋ ਵੱਡਾ ਹੰਕਾਰ ਕਰ ਕੇ ਮੇਰੇ ਨਾਲ ਲੜਦੇ ਹਨ।
ਜ਼ਬੂਰ 56 : 3 (PAV)
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਜ਼ਬੂਰ 56 : 4 (PAV)
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈॽ
ਜ਼ਬੂਰ 56 : 5 (PAV)
ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੇ ਸਾਰੇ ਉਪਾਓ ਮੇਰਾ ਬੁਰਾ ਕਰਨ ਦੇ ਹਨ।
ਜ਼ਬੂਰ 56 : 6 (PAV)
ਓਹ ਸਾਰੇ ਇੱਕਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਖੁਰੇ ਨੂੰ ਤੱਕਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਤੀਂਘੜਦੇ ਸਨ।
ਜ਼ਬੂਰ 56 : 7 (PAV)
ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇॽ ਹੇ ਪਰਮੇਸ਼ੁਰ, ਕ੍ਰੋਧ ਨਾਲ ਲੋਕਾਂ ਨੂੰ ਹੇਠਾਂ ਲਾਹ ਦੇਹ!
ਜ਼ਬੂਰ 56 : 8 (PAV)
ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਓਹ ਤੇਰੀ ਵਹੀ ਵਿੱਚ ਨਹੀਂ ਹਨॽ।।
ਜ਼ਬੂਰ 56 : 9 (PAV)
ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਹਾਂ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਭਈ ਪਰਮੇਸ਼ੁਰ ਮੇਰੀ ਵੱਲ ਹੈ।
ਜ਼ਬੂਰ 56 : 10 (PAV)
ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
ਜ਼ਬੂਰ 56 : 11 (PAV)
ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈॽ
ਜ਼ਬੂਰ 56 : 12 (PAV)
ਹੇ ਪਰਮੇਸ਼ੁਰ, ਤੇਰੀਆਂ ਸੁੱਖਣਾਂ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾਂ,
ਜ਼ਬੂਰ 56 : 13 (PAV)
ਕਿਉਂ ਜੋ ਤੈਂ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਭਈ ਮੈਂ ਪਰਮੇਸ਼ੁਰ ਦੇ ਸਨਮੁਖ ਜੀਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂॽ।।

1 2 3 4 5 6 7 8 9 10 11 12 13

BG:

Opacity:

Color:


Size:


Font: