ਜ਼ਬੂਰ 59 : 1 (PAV)
ਹੇ ਮੇਰੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉੱਚਿਆਈ ਤੇ ਰੱਖ!
ਜ਼ਬੂਰ 59 : 2 (PAV)
ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾ ਤੋਂ ਮੈਨੂੰ ਬੱਚਾ!
ਜ਼ਬੂਰ 59 : 3 (PAV)
ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
ਜ਼ਬੂਰ 59 : 4 (PAV)
ਮੇਰੀ ਬਦੀ ਤੋਂ ਬਿਨਾ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
ਜ਼ਬੂਰ 59 : 5 (PAV)
ਹੇ ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ!।। ਸਲਹ।।
ਜ਼ਬੂਰ 59 : 6 (PAV)
ਓਹ ਤਰਕਾਲਾਂ ਨੂੰ ਮੁੜ ਆਣ ਕੇ ਕੁੱਤੇ ਵਾਂਙੁ ਭੌਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
ਜ਼ਬੂਰ 59 : 7 (PAV)
ਵੇਖ, ਓਹ ਆਪਣੇ ਮੂਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈॽ
ਜ਼ਬੂਰ 59 : 8 (PAV)
ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।।
ਜ਼ਬੂਰ 59 : 9 (PAV)
ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਹ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
ਜ਼ਬੂਰ 59 : 10 (PAV)
ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫ਼ਤਹ ਵਿਖਾਵੇਗਾ।
ਜ਼ਬੂਰ 59 : 11 (PAV)
ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੁ, ਸਾਡੀ ਢਾਲ, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇਹ!
ਜ਼ਬੂਰ 59 : 12 (PAV)
ਉਨ੍ਹਾਂ ਦੇ ਬੁੱਲਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
ਜ਼ਬੂਰ 59 : 13 (PAV)
ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, - ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ!।। ਸਲਹ।।
ਜ਼ਬੂਰ 59 : 14 (PAV)
ਤਾਂ ਓਹ ਤਰਕਾਲਾ ਨੂੰ ਮੁੜ ਆਣ ਕੇ ਕੁੱਤੇ ਵਾਂਙੁ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ!
ਜ਼ਬੂਰ 59 : 15 (PAV)
ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
ਜ਼ਬੂਰ 59 : 16 (PAV)
ਪਰ ਮੈਂ ਤੇਰੀ ਸਮੱਰਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਹ ਰਿਹਾ ਹੈਂ।
ਜ਼ਬੂਰ 59 : 17 (PAV)
ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।।

1 2 3 4 5 6 7 8 9 10 11 12 13 14 15 16 17

BG:

Opacity:

Color:


Size:


Font: