ਜ਼ਬੂਰ 60 : 1 (PAV)
ਹੇ ਪਰਮੇਸ਼ੁਰ, ਤੈਂ ਸਾਨੂੰ ਤਿਆਗ ਦਿੱਤਾ, ਤੈਂ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
ਜ਼ਬੂਰ 60 : 2 (PAV)
ਤੈਂ ਧਰਤੀ ਨੂੰ ਕੰਬਣੀ ਲਾਈ, ਤੈਂ ਉਹ ਨੂੰ ਪਾੜ ਦਿੱਤਾ ਹੈ ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਉਹ ਡੋਲਦੀ ਹੈ!
ਜ਼ਬੂਰ 60 : 3 (PAV)
ਤੈਂ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
ਜ਼ਬੂਰ 60 : 4 (PAV)
ਤੈਂ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਭਈ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ।। ਸਲਹ।।
ਜ਼ਬੂਰ 60 : 5 (PAV)
ਏਸ ਲਈ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹਥ ਨਾਲ ਬਚਾ ਲੈ ਤੇ ਸਾਨੂੰ ਉੱਤਰ ਦੇਹ!।।
ਜ਼ਬੂਰ 60 : 6 (PAV)
ਪਰਮੇਸ਼ੁਰ ਨੇ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਦੂਣ ਨੂੰ ਮਿਣਾਂਗਾ।
ਜ਼ਬੂਰ 60 : 7 (PAV)
ਗਿਲਆਦ ਮੇਰਾ ਹੈ,ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
ਜ਼ਬੂਰ 60 : 8 (PAV)
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, - ਹੇ ਫਲਿਸਤ, ਤੂੰ ਮੇਰਾ ਨਾਰਾ ਮਾਰ, -
ਜ਼ਬੂਰ 60 : 9 (PAV)
ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾॽ
ਜ਼ਬੂਰ 60 : 10 (PAV)
ਭਲਾ, ਤੈਂ, ਹੇ ਪਰਮੇਸ਼ੁਰ, ਸਾਨੂੰ ਨਹੀਂ ਤਿਆਗ ਦਿੱਤਾ ਹੈ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾॽ
ਜ਼ਬੂਰ 60 : 11 (PAV)
ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
ਜ਼ਬੂਰ 60 : 12 (PAV)
ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।।

1 2 3 4 5 6 7 8 9 10 11 12

BG:

Opacity:

Color:


Size:


Font: