ਜ਼ਬੂਰ 64 : 1 (PAV)
ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
ਜ਼ਬੂਰ 64 : 2 (PAV)
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲ ਚਲ ਤੋਂ ਮੈਨੂੰ ਲੁਕਾ,
ਜ਼ਬੂਰ 64 : 3 (PAV)
ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਙੁ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
ਜ਼ਬੂਰ 64 : 4 (PAV)
ਭਈ ਗੁਪਤ ਥਾਂਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਣਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
ਜ਼ਬੂਰ 64 : 5 (PAV)
ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾॽ
ਜ਼ਬੂਰ 64 : 6 (PAV)
ਓਹ ਸ਼ਰਾਰਤਾਂ ਨੂੰ ਭਾਲਦੇ ਹਨ, ਅਸਾਂ ਇੱਕ ਪੱਕਾ ਖੋਜ ਕੱਢਿਆ ਹੈ! ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ।
ਜ਼ਬੂਰ 64 : 7 (PAV)
ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਣਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
ਜ਼ਬੂਰ 64 : 8 (PAV)
ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ ।
ਜ਼ਬੂਰ 64 : 9 (PAV)
ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
ਜ਼ਬੂਰ 64 : 10 (PAV)
ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ।।
❮
❯