ਜ਼ਬੂਰ 67 : 1 (PAV)
ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ ।। ਸਲਹ।।
ਜ਼ਬੂਰ 67 : 2 (PAV)
ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਦੇ ਵਿੱਚ ਜਾਣੀ ਜਾਵੇ।।
ਜ਼ਬੂਰ 67 : 3 (PAV)
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
ਜ਼ਬੂਰ 67 : 4 (PAV)
ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਉਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ।। ਸਲਹ।।
ਜ਼ਬੂਰ 67 : 5 (PAV)
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
ਜ਼ਬੂਰ 67 : 6 (PAV)
ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
ਜ਼ਬੂਰ 67 : 7 (PAV)
ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ!।।

1 2 3 4 5 6 7

BG:

Opacity:

Color:


Size:


Font: