ਜ਼ਬੂਰ 77 : 1 (PAV)
ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
ਜ਼ਬੂਰ 77 : 2 (PAV)
ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆਂ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ।
ਜ਼ਬੂਰ 77 : 3 (PAV)
ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।। ਸਲਹ।।
ਜ਼ਬੂਰ 77 : 4 (PAV)
ਤੈਂ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸੱਕਦਾ।
ਜ਼ਬੂਰ 77 : 5 (PAV)
ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
ਜ਼ਬੂਰ 77 : 6 (PAV)
ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,-
ਜ਼ਬੂਰ 77 : 7 (PAV)
ਕੀ ਪ੍ਰਭੁ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾॽ
ਜ਼ਬੂਰ 77 : 8 (PAV)
ਕੀ ਉਸ ਦੀ ਦਯਾ ਸਦਾ ਲਈ ਰੁਕ ਗਈ ਹੈॽ ਕੀ ਉਸ ਦਾ ਬਚਨ ਪੀੜ੍ਹੀਓ ਪੀੜ੍ਹੀ ਹਟ ਗਿਆॽ
ਜ਼ਬੂਰ 77 : 9 (PAV)
ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ਹੈॽ ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ।। ਸਲਹ।।
ਜ਼ਬੂਰ 77 : 10 (PAV)
ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, - ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
ਜ਼ਬੂਰ 77 : 11 (PAV)
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜ਼ਾਂ ਨੂੰ ਚੇਤੇ ਕਰਾਂਗਾ।
ਜ਼ਬੂਰ 77 : 12 (PAV)
ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
ਜ਼ਬੂਰ 77 : 13 (PAV)
ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈॽ
ਜ਼ਬੂਰ 77 : 14 (PAV)
ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
ਜ਼ਬੂਰ 77 : 15 (PAV)
ਤੈਂ ਆਪਣੀ ਬਾਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।। ਸਲਹ।।
ਜ਼ਬੂਰ 77 : 16 (PAV)
ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
ਜ਼ਬੂਰ 77 : 17 (PAV)
ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
ਜ਼ਬੂਰ 77 : 18 (PAV)
ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
ਜ਼ਬੂਰ 77 : 19 (PAV)
ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
ਜ਼ਬੂਰ 77 : 20 (PAV)
ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।।

1 2 3 4 5 6 7 8 9 10 11 12 13 14 15 16 17 18 19 20

BG:

Opacity:

Color:


Size:


Font: