ਜ਼ਬੂਰ 79 : 1 (PAV)
ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।
ਜ਼ਬੂਰ 79 : 2 (PAV)
ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛਿਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।
ਜ਼ਬੂਰ 79 : 3 (PAV)
ਓਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਙੁ ਯਰੂਸ਼ਲਮ ਦੇ ਆਲੇ ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
ਜ਼ਬੂਰ 79 : 4 (PAV)
ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ।
ਜ਼ਬੂਰ 79 : 5 (PAV)
ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਕ੍ਰੋਧਵਾਨ ਰਹੇਂਗਾॽ ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀॽ
ਜ਼ਬੂਰ 79 : 6 (PAV)
ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇਹ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
ਜ਼ਬੂਰ 79 : 7 (PAV)
ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
ਜ਼ਬੂਰ 79 : 8 (PAV)
ਸਾਡੇ ਪਿਉ ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
ਜ਼ਬੂਰ 79 : 9 (PAV)
ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੇ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲੈ।
ਜ਼ਬੂਰ 79 : 10 (PAV)
ਕੌਮਾਂ ਕਾਹ ਨੂੰ ਆਖਣ ਭਈ ਉਨ੍ਹਾਂ ਦਾ ਪਰਮੇਸ਼ੁਰ ਹੈ ਕਿੱਥੇॽ ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
ਜ਼ਬੂਰ 79 : 11 (PAV)
ਅਸੀਰ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਛਿਆ ਕਰ,
ਜ਼ਬੂਰ 79 : 12 (PAV)
ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੁ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
ਜ਼ਬੂਰ 79 : 13 (PAV)
ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।।

1 2 3 4 5 6 7 8 9 10 11 12 13