ਜ਼ਬੂਰ 8 : 1 (PAV)
ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ!
ਜ਼ਬੂਰ 8 : 2 (PAV)
ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।।
ਜ਼ਬੂਰ 8 : 3 (PAV)
ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ,
ਜ਼ਬੂਰ 8 : 4 (PAV)
ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂॽ
ਜ਼ਬੂਰ 8 : 5 (PAV)
ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
ਜ਼ਬੂਰ 8 : 6 (PAV)
ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ
ਜ਼ਬੂਰ 8 : 7 (PAV)
ਸਾਰੇ ਇੱਜੜ ਅਰ ਵੱਗ, ਸਗੋਂ ਰੜ ਦੇ ਸਾਰੇ ਜਾਨਵਰ
ਜ਼ਬੂਰ 8 : 8 (PAV)
ਅਕਾਸ਼ ਦੇ ਪੰਖੇਰੂ ਅਰ ਸਮੁੰਦਰ ਦੀਆਂ ਮੱਛੀਆਂ, ਅਤੇ ਸੱਭੋ ਕੁਝ ਜੋ ਸਮੁੰਦਰ ਦਿਆਂ ਰਾਹਾਂ ਵਿੱਚ ਫਿਰਦਾ ਹੈ।
ਜ਼ਬੂਰ 8 : 9 (PAV)
ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ!।।

1 2 3 4 5 6 7 8 9

BG:

Opacity:

Color:


Size:


Font: