ਜ਼ਬੂਰ 85 : 1 (PAV)
ਹੇ ਯਹੋਵਾਹ, ਤੈਂ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਅਸੀਰੀ ਨੂੰ ਤੈਂ ਮੁਕਾ ਦਿੱਤਾ ਹੈ।
ਜ਼ਬੂਰ 85 : 2 (PAV)
ਆਪਣੀ ਪਰਜਾ ਦੀ ਬੁਰਿਆਈ ਤੈਂ ਮਾਫ਼ ਕੀਤੀ ਹੈ, ਤੈਂ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ ।। ਸਲਹ।।
ਜ਼ਬੂਰ 85 : 3 (PAV)
ਤੈਂ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
ਜ਼ਬੂਰ 85 : 4 (PAV)
ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
ਜ਼ਬੂਰ 85 : 5 (PAV)
ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾॽ ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾॽ
ਜ਼ਬੂਰ 85 : 6 (PAV)
ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਭਈ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇॽ
ਜ਼ਬੂਰ 85 : 7 (PAV)
ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖ਼ਸ਼!।।
ਜ਼ਬੂਰ 85 : 8 (PAV)
ਮੈਂ ਸੁਣ ਲਵਾਂ ਭਈ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ। ਭਈ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
ਜ਼ਬੂਰ 85 : 9 (PAV)
ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਭਈ ਸਾਡੇ ਦੇਸ ਵਿੱਚ ਮਹਿਮਾ ਵੱਸੇ!
ਜ਼ਬੂਰ 85 : 10 (PAV)
ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
ਜ਼ਬੂਰ 85 : 11 (PAV)
ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸੁਰਗ ਤੋਂ ਧਰਮ ਝਾਕਦਾ ਹੈ।
ਜ਼ਬੂਰ 85 : 12 (PAV)
ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
ਜ਼ਬੂਰ 85 : 13 (PAV)
ਧਰਮ ਉਹ ਦੇ ਅੱਗੇ ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।।
❮
❯
1
2
3
4
5
6
7
8
9
10
11
12
13