ਜ਼ਬੂਰ 86 : 1 (PAV)
ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇਹ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
ਜ਼ਬੂਰ 86 : 2 (PAV)
ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲੈ, ਮੈਂ ਤੇਰੇ ਉੱਤੇ ਪਤੀਜਦਾ ਹਾਂ।
ਜ਼ਬੂਰ 86 : 3 (PAV)
ਹੇ ਪ੍ਰਭੁ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
ਜ਼ਬੂਰ 86 : 4 (PAV)
ਆਪਣੇ ਸੇਵਕ ਦੇ ਜੀ ਨੂੰ ਅਨੰਦ ਕਰ, ਹੇ ਪ੍ਰਭੁ, ਮੈਂ ਤਾਂ ਆਪਣਾ ਜੀ ਤੇਰੇ ਵੱਲ ਲਾਉਂਦਾ ਹਾਂ।
ਜ਼ਬੂਰ 86 : 5 (PAV)
ਹੇ ਪ੍ਰਭੁ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
ਜ਼ਬੂਰ 86 : 6 (PAV)
ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
ਜ਼ਬੂਰ 86 : 7 (PAV)
ਮੈਂ ਆਪਣੀ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
ਜ਼ਬੂਰ 86 : 8 (PAV)
ਹੇ ਪ੍ਰਭੁ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
ਜ਼ਬੂਰ 86 : 9 (PAV)
ਹੇ ਪ੍ਰਭੁ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੈਂ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
ਜ਼ਬੂਰ 86 : 10 (PAV)
ਤੂੰ ਤਾਂ ਮਹਾਨ ਹੈਂ ਅਤੇ ਅਚਰਜ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
ਜ਼ਬੂਰ 86 : 11 (PAV)
ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈ ਮੰਨਾਂ।
ਜ਼ਬੂਰ 86 : 12 (PAV)
ਹੇ ਪ੍ਰਭੁ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੀਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
ਜ਼ਬੂਰ 86 : 13 (PAV)
ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੈਂ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
ਜ਼ਬੂਰ 86 : 14 (PAV)
ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
ਜ਼ਬੂਰ 86 : 15 (PAV)
ਪਰ ਤੂੰ, ਹੇ ਪ੍ਰਭੁ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
ਜ਼ਬੂਰ 86 : 16 (PAV)
ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇਹ, ਆਪਣੀ ਗੋੱਲੀ ਦੇ ਪੁੱਤ੍ਰ ਨੂੰ ਬਚਾ ਲੈ!
ਜ਼ਬੂਰ 86 : 17 (PAV)
ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੈਂ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।।

1 2 3 4 5 6 7 8 9 10 11 12 13 14 15 16 17

BG:

Opacity:

Color:


Size:


Font: