ਜ਼ਬੂਰ 90 : 1 (PAV)
ਹੇ ਪ੍ਰਭੁ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
ਜ਼ਬੂਰ 90 : 2 (PAV)
ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਰ ਜਗਤ ਨੂੰ ਤੈਂ ਰੱਚਿਆ, ਆਦ ਤੋਂ ਅੰਤ ਤੀਕ ਤੂੰ ਹੀ ਪਰਮੇਸ਼ੁਰ ਹੈਂ।
ਜ਼ਬੂਰ 90 : 3 (PAV)
ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫ਼ਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ!
ਜ਼ਬੂਰ 90 : 4 (PAV)
ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
ਜ਼ਬੂਰ 90 : 5 (PAV)
ਤੂੰ ਉਨ੍ਹਾਂ ਨੂੰ ਹੜ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਵਰਗੇ ਹਨ ਜਿਹੜਾ ਪੁੰਗਰਦਾ ਹੈ।
ਜ਼ਬੂਰ 90 : 6 (PAV)
ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
ਜ਼ਬੂਰ 90 : 7 (PAV)
ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ।
ਜ਼ਬੂਰ 90 : 8 (PAV)
ਤੈਂ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
ਜ਼ਬੂਰ 90 : 9 (PAV)
ਸਾਡੇ ਸਾਰੇ ਦਿਹਾੜੇ ਤਾਂ ਤੇਰੇ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣਿਆਂ ਵਰ੍ਹਿਆਂ ਨੂੰ ਇੱਕ ਸਾਹ ਵਾਂਙੁ ਮੁਕਾਉਂਦੇ ਹਾਂ।
ਜ਼ਬੂਰ 90 : 10 (PAV)
ਸਾਡੀ ਉਮਰ ਦੇ ਦਿਨ ਸੱਤ੍ਰ ਵਰ੍ਹੇ ਹਨ, ਪਰ ਜੇ ਸਾਹ ਸਤ ਹੋਵੇ ਤਾਂ ਅੱਸੀ ਵਰ੍ਹੇ ਪਰ ਉਨ੍ਹਾਂ ਦੀ ਆਕੜ ਦੁਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
ਜ਼ਬੂਰ 90 : 11 (PAV)
ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈॽ
ਜ਼ਬੂਰ 90 : 12 (PAV)
ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਭਈ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ।
ਜ਼ਬੂਰ 90 : 13 (PAV)
ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੀਕॽ ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
ਜ਼ਬੂਰ 90 : 14 (PAV)
ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਭਈ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
ਜ਼ਬੂਰ 90 : 15 (PAV)
ਸਾਨੂੰ ਉੱਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੈਂ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
ਜ਼ਬੂਰ 90 : 16 (PAV)
ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
ਜ਼ਬੂਰ 90 : 17 (PAV)
ਪ੍ਰਭੁ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।।
❮
❯