ਜ਼ਬੂਰ 91 : 1 (PAV)
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
ਜ਼ਬੂਰ 91 : 2 (PAV)
ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
ਜ਼ਬੂਰ 91 : 3 (PAV)
ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ, ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
ਜ਼ਬੂਰ 91 : 4 (PAV)
ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ।
ਜ਼ਬੂਰ 91 : 5 (PAV)
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ,
ਜ਼ਬੂਰ 91 : 6 (PAV)
ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ।
ਜ਼ਬੂਰ 91 : 7 (PAV)
ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
ਜ਼ਬੂਰ 91 : 8 (PAV)
ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।।
ਜ਼ਬੂਰ 91 : 9 (PAV)
ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਹ ਹੈਂ, - ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
ਜ਼ਬੂਰ 91 : 10 (PAV)
ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ।
ਜ਼ਬੂਰ 91 : 11 (PAV)
ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਭਈ ਓਹ ਤੇਰੀਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਛਿਆ ਕਰਨ।
ਜ਼ਬੂਰ 91 : 12 (PAV)
ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
ਜ਼ਬੂਰ 91 : 13 (PAV)
ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ।।
ਜ਼ਬੂਰ 91 : 14 (PAV)
ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ।
ਜ਼ਬੂਰ 91 : 15 (PAV)
ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ
ਜ਼ਬੂਰ 91 : 16 (PAV)
ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।।

1 2 3 4 5 6 7 8 9 10 11 12 13 14 15 16

BG:

Opacity:

Color:


Size:


Font: