ਜ਼ਬੂਰ 92 : 1 (PAV)
ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
ਜ਼ਬੂਰ 92 : 2 (PAV)
ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
ਜ਼ਬੂਰ 92 : 3 (PAV)
ਦਸਾਂ ਤਾਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।।
ਜ਼ਬੂਰ 92 : 4 (PAV)
ਹੇ ਯਹੋਵਾਹ, ਤੈਂ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਦੇ ਕਾਰਨ ਮੈਂ ਜੈਕਾਰਾ ਗਜਾਵਾਂਗਾ।
ਜ਼ਬੂਰ 92 : 5 (PAV)
ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
ਜ਼ਬੂਰ 92 : 6 (PAV)
ਪਸੂ ਵੱਤ ਮਨੁੱਖ ਇਹ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
ਜ਼ਬੂਰ 92 : 7 (PAV)
ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ।
ਜ਼ਬੂਰ 92 : 8 (PAV)
ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ।
ਜ਼ਬੂਰ 92 : 9 (PAV)
ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
ਜ਼ਬੂਰ 92 : 10 (PAV)
ਪਰ ਤੈਂ ਜੰਗਲੀ ਸਾਂਢ ਦੇ ਸਿੰਙ ਵਾਂਙੁ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
ਜ਼ਬੂਰ 92 : 11 (PAV)
ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
ਜ਼ਬੂਰ 92 : 12 (PAV)
ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ।
ਜ਼ਬੂਰ 92 : 13 (PAV)
ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ।
ਜ਼ਬੂਰ 92 : 14 (PAV)
ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
ਜ਼ਬੂਰ 92 : 15 (PAV)
ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ, ਓਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।।
❮
❯