ਜ਼ਬੂਰ 93 : 1 (PAV)
ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
ਜ਼ਬੂਰ 93 : 2 (PAV)
ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।।
ਜ਼ਬੂਰ 93 : 3 (PAV)
ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ!
ਜ਼ਬੂਰ 93 : 4 (PAV)
ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
ਜ਼ਬੂਰ 93 : 5 (PAV)
ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।।

1 2 3 4 5