ਪਰਕਾਸ਼ ਦੀ ਪੋਥੀ 5 : 1 (PAV)
ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ
ਪਰਕਾਸ਼ ਦੀ ਪੋਥੀ 5 : 2 (PAV)
ਅਤੇ ਮੈਂ ਇੱਕ ਬਲੀ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਭਈ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਜੋਗ ਕੌਣ ਹੈॽ
ਪਰਕਾਸ਼ ਦੀ ਪੋਥੀ 5 : 3 (PAV)
ਤਾਂ ਨਾ ਸੁਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ ਜੋ ਓਸ ਪੋਥੀ ਨੂੰ ਖੋਲ੍ਹ ਸੱਕਦਾ ਯਾ ਉਸ ਉੱਤੇ ਨਿਗਾਹ ਕਰ ਸੱਕਦਾ
ਪਰਕਾਸ਼ ਦੀ ਪੋਥੀ 5 : 4 (PAV)
ਤਾਂ ਮੈਂ ਬਹੁਤ ਰੁੰਨਾ ਇਸ ਲਈ ਜੋ ਓਸ ਪੋਥੀ ਦੇ ਖੋਲ੍ਹਣ ਯਾ ਉਸ ਉੱਤੇ ਨਿਗਾਹ ਕਰਨ ਦੇ ਜੋਗ ਕੋਈ ਨਾ ਨਿੱਕਲਿਆ
ਪਰਕਾਸ਼ ਦੀ ਪੋਥੀ 5 : 5 (PAV)
ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ ਦਾਊਦ ਦੀ ਜੜ੍ਹ ਹੈ ਉਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ
ਪਰਕਾਸ਼ ਦੀ ਪੋਥੀ 5 : 6 (PAV)
ਅਤੇ ਮੈਂ ਸਿੰਘਾਸਣ ਅਤੇ ਚੌਹਾਂ ਜੰਤੂਆਂ ਦੇ ਵਿਚਾਲੇ ਅਤੇ ਓਹਨਾਂ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਮਾਨੋ ਕੋਹਿਆ ਗਿਆ ਸੀ ਖਲੋਤਾ ਵੇਖਿਆ ਜਿਹ ਦੇ ਸੱਤ ਸਿੰਙ ਅਤੇ ਸੱਤ ਅੱਖੀਆਂ ਸਨ । ਏਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਘੱਲੇ ਹੋਏ ਹਨ
ਪਰਕਾਸ਼ ਦੀ ਪੋਥੀ 5 : 7 (PAV)
ਅਤੇ ਉਹ ਨੇ ਆਣ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਉਹ ਪੋਥੀ ਲੈ ਲਈ
ਪਰਕਾਸ਼ ਦੀ ਪੋਥੀ 5 : 8 (PAV)
ਅਤੇ ਜਾਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਜੰਤੂ ਅਤੇ ਚੱਵੀ ਬਜ਼ੁਰਗ ਲੇਲੇ ਦੇ ਅੱਗੇ ਡਿਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ ਜਿਹੜੇ ਸੰਤਾਂ ਦੀਆਂ ਪ੍ਰਾਰਥਨਾ ਹਨ
ਪਰਕਾਸ਼ ਦੀ ਪੋਥੀ 5 : 9 (PAV)
ਅਤੇ ਓਹ ਇਹ ਆਖਦਿਆਂ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਜੋਗ ਹੈਂ, ਕਿਉਂਕਿ ਤੂੰ ਕੋਹਿਆ ਗਿਆ ਸੈਂ, ਅਤੇ ਤੈਂ ਆਪਣੇ ਲਹੂ ਨਾਲ ਹਰੇਕ ਗੋਤ, ਭਾਖਿਆ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
ਪਰਕਾਸ਼ ਦੀ ਪੋਥੀ 5 : 10 (PAV)
ਅਤੇ ਓਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਓਹ ਧਰਤੀ ਉੱਤੇ ਰਾਜ ਕਰਨਗੇ।।
ਪਰਕਾਸ਼ ਦੀ ਪੋਥੀ 5 : 11 (PAV)
ਤਾਂ ਮੈਂ ਡਿੱਠਾ ਅਤੇ ਸਿੰਘਾਸਣ, ਓਹਨਾਂ ਜੰਤੂਆਂ, ਅਤੇ ਬਜ਼ੁਰਗਾਂ ਦੇ ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਓਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ
ਪਰਕਾਸ਼ ਦੀ ਪੋਥੀ 5 : 12 (PAV)
ਅਤੇ ਓਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਕੋਹਿਆ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਜੋਗ ਹੈ!
ਪਰਕਾਸ਼ ਦੀ ਪੋਥੀ 5 : 13 (PAV)
ਹਰੇਕ ਸਰਿਸ਼ਟ ਨੂੰ ਜੋ ਸੁਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਓਹਨਾਂ ਦੇ ਵਿੱਚ ਹਨ ਮੈਂ ਇਹ ਆਖਦੇ ਸੁਣਿਆ, - ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ, ਪ੍ਰਾਕਰਮ ਜੁੱਗੋ ਜੁੱਗ ਹੋਵੇ!
ਪਰਕਾਸ਼ ਦੀ ਪੋਥੀ 5 : 14 (PAV)
ਚਾਰੇ ਜੰਤੂ ਬੋਲੋ, ਆਮੀਨ ਅਤੇ ਓਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।।
❮
❯